ਮੋਗਾ: ਐਸਐਸਪੀ ਮੋਗਾ ਦੇ ਨਿਰਦੇਸ਼ਾਂ ਤਹਿਤ ਵਿਸ਼ਵਕਰਮਾ ਮਜ਼ਦੂਰ ਯੂਨੀਅਨ ਦੇ ਵਰਕਰਾਂ ਨੂੰ ਟਰੈਫਿਕ ਤੇ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ
ਐਸਐਸਪੀ ਮੋਗਾ ਦੇ ਨਿਰਦੇਸ਼ਾਂ ਦੇ ਤਹਿਤ ਟਰੈਫਿਕ ਪੁਲਿਸ ਵੱਲੋਂ ਵਿਸ਼ਵਕਰਮਾ ਮਜ਼ਦੂਰ ਯੂਨੀਅਨ ਦੇ ਵਰਕਰਾਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਟ੍ਰੈਫਿਕ ਦੇ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕੈਂਪ ਲਗਾਇਆ ਗਿਆ। ਇਸ ਮੌਕੇ ਐਸਐਸਪੀ ਨੇ ਕਿਹਾ ਕਿ ਨਸ਼ਾ ਕਰਨਾ ਅਤੇ ਵੇਚਣਾ ਜ਼ੁਰਮ ਹੈ ਜੋ ਕੋਈ ਗਲਤ ਕੰਮ ਕਰਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।