ਮੁਕਤਸਰ: ਨਸਿ਼ਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਫਾਈਨਲ ਨਾਟਕ ਮੁਕਾਬਲਿਆਂ ਦਾ ਅਯੋਜਨ-- ਡਿਪਟੀ ਕਮਿਸ਼ਨਰ
ਨਸਿ਼ਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਨਾਟਕਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ,ਇਸ ਸਬੰਧ ਵਿੱਚ ਜਿ਼ਲ੍ਹਾ ਪੱਧਰੀ ਨਸਿ਼ਆਂ ਵਿਰੁੱਧ ਨਾਟਕ ਮੁਕਾਬਲੇ ਜਿ਼ਲ੍ਹਾ ਰੈਡ ਕਰਾਸ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤੇ ਗਏ।ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ, ਇਸ ਮੌਕੇ ਤੇ ਪੰਜਾਬੀ ਸਿਨੇਮਾ ਜਗਤ ਦੇ ਕਲਾਕਾਰ ਸ੍ਰੀ ਗੁੱਗੂ ਗਿੱਲ ਵੀ ਹਾਜਰ ਸਨ।