ਬਾਘਾ ਪੁਰਾਣਾ: ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਬਾਘਾ ਪੁਰਾਣਾ ਵਿਖੇ ਵੱਖ ਵੱਖ ਥਾਵਾਂ 'ਤੇ ਕੀਤੀ ਚੈਕਿੰਗ, 20 ਗ੍ਰਾਮ ਹੈਰੋਇਨ ਬਰਾਮਦ
ਬਾਗਾ ਪੁਰਾਣਾ ਪੁਲਿਸ ਨੇ ਚੈਕਿੰਗ ਦੌਰਾਨ ਨਸ਼ੀਲਾ ਪਾਊਡਰ ਅਤੇ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚੈਕਿੰਗ ਕੀਤੀ ਜਿਸ ਵਿੱਚ ਉਨ੍ਹਾਂ ਵੱਲੋਂ 20 ਗ੍ਰਾਮ ਨਸ਼ੀਲਾ ਪਾਊਡਰ ਅਤੇ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੀ ਗਈ ਹੈ।