ਪਟਿਆਲਾ: ਰਾਜਪੁਰਾ ਰੋਡ ਸਥਿਤ ਕ੍ਰਿਕਟ ਗਰਾਊਂਡ 'ਚ ਕਰਵਾਏ ਗਏ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿਚ ਪਹੁੰਚੇ ਬੀਜੇਪੀ ਮਹਿਲਾ ਵਿੰਗ ਸੂਬਾ ਪ੍ਰਧਾਨ ਜੈ ਇੰਦਰ ਕੌਰ
ਰਾਜਪੁਰਾ ਵਿਖੇ ਸਥਿਤ ਕ੍ਰਿਕਟ ਗਰਾਊਂਡ ਦੇ ਵਿੱਚ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦੌਰਾਨ ਭਾਜਪਾ ਮਹਿਲਾ ਵਿੰਗ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਉਹਨਾਂ ਨੇ ਕਿਹਾ, ਇਸ ਤਰਾਂ ਦਾ ਟੂਰਨਾਮੈਂਟ ਕਰਵਾਉਣਾ ਬਹੁਤ ਚੰਗਾ ਉਪਰਾਲਾ ਹੈ ਜਿਸ ਨਾਲ ਨੌਜਵਾਨਾਂ ਨੂੰ ਗਲਤ ਰਾਹ 'ਤੇ ਜਾਣ ਤੋਂ ਬਚਾਇਆ ਜਾ ਸਕਦਾ ਹੈ ਅਤੇ ਖੇਡਾਂ ਨਾਲ ਜੋੜਿਆ ਜਾ ਸਕਦਾ ਹੈ।