ਪਟਿਆਲਾ: ਚੋਣਾਂ ਦੇ ਮੱਦੇਨਜ਼ਰ ਪੁਲਿਸ ਲਾਈਨ ਤੋਂ ਕੱਢਿਆ ਗਿਆ ਫਲੈਗ ਮਾਰਚ, ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕੀਤੀ ਅਗਵਾਈ
ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਪੁਲਿਸ ਲਾਈਨ ਤੋਂ ਫਲੈਗ ਮਾਰਚ ਕੱਢਿਆ ਗਿਆ ਜੋ ਸ਼ਹਿਰ ਦੇ ਅਲੱਗ ਅਲੱਗ ਹਿੱਸਿਆਂ ਵਿਚੋ ਲੰਘਿਆ। ਇਸ ਫਲੈਗ ਮਾਰਚ ਦੀ ਅਗਵਾਈ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਪਟਿਆਲਾ ਪੁਲਿਸ ਵੱਲੋਂ ਕਿਸੇ ਵੀ ਮਾੜੇ ਅਨਸਰ ਨੂੰ ਕਿਸੇ ਵੀ ਮਾੜੀ ਘਟਨਾ ਨੂੰ ਅੰਜਾਮ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ ਅਤੇ ਜੋ ਵੀ ਵਿਅਕਤੀ ਇਸ ਤਰ੍ਹਾਂ ਦੀ ਹਰਕਤ ਕਰਨ ਦੀ ਸੋਚੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।