ਪਟਿਆਲਾ: ਪਿੰਡ ਫਤਿਹਪੁਰ ਦੇ ਨੇੜੇ ਪੁਲਿਸ ਨੇ ਇੱਕ ਵਿਅਕਤੀ ਕੋਲੋਂ 10 ਗ੍ਰਾਮ ਹੈਰੋਇਨ ਕੀਤੀ ਬਰਾਮਦ, ਮਾਮਲਾ ਦਰਜ
ਸਨੌਰ ਪੁਲਿਸ ਦੇ ਵੱਲੋਂ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਫਤਿਹਪੁਰ ਕੋਲ ਨਾਕਾਬੰਦੀ ਕੀਤੀ ਗਈ ਸੀ, ਅਤੇ ਸ਼ੱਕ ਦੇ ਅਧਾਰ 'ਤੇ ਜਦੋਂ ਇੱਕ ਵਿਅਕਤੀ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਮਗਰੋਂ ਉਕਤ ਵਿਅਕਤੀ ਖਿਲਾਫ ਪੁਲਿਸ ਨੇ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।