ਗਿੱਦੜਬਾਹਾ: ਦੋਦਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕੀਤਾ ਵਿਰੋਧ,ਦਿਖਾਈਆਂ ਕਾਲੀਆਂ ਝੰਡੀਆਂ
ਦੋਦਾ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਚੋਣ ਪ੍ਰਚਾਰ ਲਈ ਪੁੱਜੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਹੰਸਰਾਜ ਹੰਸ ਦਾ ਤਿੱਖਾ ਵਿਰੋਧ ਕੀਤਾ ਅਤੇ ਉਨਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ |ਇਸ ਮੌਕੇ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ|