ਸੰਗਰੂਰ: ਜਿਲਾ ਸੰਗਰੂਰ ਵਿੱਚ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਪੰਜਾਬ ਸਰਕਾਰ ਜਿੰਮੇਵਾਰ: ਪਰਵਿੰਦਰ ਘੁਮਾਣ, ਜਿਲਾ ਪ੍ਰਧਾਨ ਭਾਜਪਾ ਯੁਵਾ ਮੋਰਚਾ
ਅੱਜ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਜਿਲਾ ਸੰਗਰੂਰ ਦੇ ਪ੍ਰਧਾਨ ਪਰਵਿੰਦਰ ਸਿੰਘ ਘੁਮਾਣ ਨੇ ਕਿਹਾ ਕਿ ਜਿਲਾ ਸੰਗਰੂਰ ਵਿਚ ਨਕਲੀ ਸ਼ਰਾਬ ਪੀਣ ਨਾਲ 21 ਲੋਕਾ ਦੀ ਮੌਤ ਹੋ ਚੁੱਕੀ ਹੈ। ਜਿਸਦੀ ਪੰਜਾਬ ਸਰਕਾਰ ਜਿੰਮੇਵਾਰ ਹੈ ਅਤੇ ਪੰਜਾਬ ਸਰਕਾਰ ਦੀ ਬਹੁਤ ਵੱਡੀ ਅਣਗਿਹਲੀ ਹੈ। ਇਸ ਦੌਰਾਨ ਓਹਨਾ ਕਿਹਾ ਕਿ ਪੰਜਾਬ ਸਰਕਾਰ ਨੂੰ ਕੋਈ ਚਿੰਤਾ ਨਹੀਂ ਅਤੇ ਓਹਨਾ ਨੂੰ ਇਸਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।