ਨਵਾਂਸ਼ਹਿਰ: ਬੰਗਾ 'ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਅਲਟਰਾਸਾਊਂਡ ਸੈਂਟਰਾਂ ਦੀ ਕੀਤੀ ਚੈਕਿੰਗ
ਬੰਗਾ ਵਿੱਚ ਸਿਹਤ ਵਿਭਾਗ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਤਿੰਨ ਨਿੱਜੀ ਅਲਟਰਾਸਾਊਂਡ ਸੈਂਟਰਾਂ ਅਤੇ ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਦੇ ਰਿਕਾਰਡਾਂ ਦੀ ਜਾਂਚ ਕੀਤੀ ਗਈ। ਲਿੰਗ ਚੋਣ ਵਿਰੁੱਧ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਪਾਲਣਾ ਯਕੀਨੀ ਬਣਾਉਣ ਲਈ ਵਿਭਾਗ ਨੇ ਸਖ਼ਤ ਚਿਤਾਵਨੀ ਦਿੱਤੀ ਹੈ।