ਬਠਿੰਡਾ: ਸੰਗੂਆਣਾ ਨਗਰ: ਉਮੀਦ ਵੈਲਫੇਅਰ ਕਲੱਬ ਵੱਲੋਂ ਕਰਵਾਇਆ ਗਿਆ ਖੇਡ ਟੂਰਨਾਮੈਂਟ
ਸੰਗੂਆਣਾ ਨਗਰ ਵਿਖੇ ਉਮੀਦ ਵੈਲਫੇਅਰ ਕਲੱਬ ਵੱਲੋਂ ਕਰਵਾਏ ਗਏ ਟੂਰਨਾਮੈਂਟ ਵਿੱਚ ਨੌਜਵਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ ਗਿਆ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।