ਬਲਾਚੌਰ: ਸਬ ਡਵੀਜ਼ਨ ਮੈਜਿਸਟਰੇਟ ਬਲਾਚੌਰ ਰਵਿੰਦਰ ਕੁਮਾਰ ਬਾਂਸਲ ਨੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਜਾਰੀ ਕੀਤੇ ਹੁਕਮ
ਸਬ ਡਵੀਜ਼ਨ ਮੈਜਿਸਟਰੇਟ ਬਲਾਚੌਰ ਰਵਿੰਦਰ ਕੁਮਾਰ ਬਾਂਸਲ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਬ ਡਵੀਜ਼ਨ ਬਲਾਚੌਰ ਵਿੱਚ ਪੈਂਦੀਆਂ ਬੈਂਕਾਂ ਦੇ ਮੈਨੇਜਰਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਸਬ ਡਵੀਜ਼ਨ ਮੈਜਿਸਟਰੇਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਉਹਨਾਂ ਦੇ ਧਿਆਨ ਵਿਚ ਆਇਆ ਹੈ ਕਿ, ਪੈਟਰੋਲ ਪੰਪ ਅਤੇ ਬੈਂਕਾਂ ਵਿਚ ਡਕੈਤੀ ਦੀਆਂ ਵਾਰਦਾਤਾਂ ਸਮੇਂ ਸਮੇਂ 'ਤੇ ਹੋ ਰਹੀਆਂ ਹਨ। ਕੈਮਰੇ ਲੱਗਣ ਨਾਲ ਇਹਨਾਂ ਵਾਰਦਾਤਾਂ ਨੂੰ ਰੋਕਣ 'ਚ ਸਹਾਇਤਾ ਮਿਲੇਗੀ ਅਤੇ ਲੋਕਾਂ ਦੀ ਜਾਨ ਮਾਲ ਦਾ ਖਤਰਾ ਵੀ ਘੱਟ ਜਾਵੇਗਾ।