ਗਿੱਦੜਬਾਹਾ: ਆਪ ਉਮੀਦਵਾਰ ਤੇ ਆਗੂਆਂ ਦਾ ਗਿੱਦੜਬਾਹ ਹਲਕੇ ਦੇ ਪਿੰਡਾਂ ਵਿੱਚ ਆਉਣ ਤੇ ਕਰਾਂਗੇ ਸਖਤ ਵਿਰੋਧ-ਸੁਖਮੰਦਰ ਸਿੰਘ ਬਲਾਕ ਪ੍ਰਧਾਨ ਬੀਕੇਯੂ ਮਾਨਸਾ
ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਬਲਾਕ ਦਿੜਬਾ ਦੇ ਪ੍ਰਧਾਨ ਸੁਖਮੰਦਰ ਸਿੰਘ ਗਿਆਨੀ ਹੁਸਨਰ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਜਾ ਰਹੇ ਕਿਸਾਨਾਂ ਤੇ ਹਰਿਆਣਾ ਪੁਲਿਸ ਨੇ ਪੰਜਾਬ ਅੰਦਰ ਵੜ ਕੇ ਕਿਸਾਨਾਂ ਤੇ ਅੱਤਿਆਚਾਰ ਕੀਤੇ ਪਰ ਆਪ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਜਿਸ ਦੇ ਰੋਸ ਵਜੋਂ ਹੁਣ ਪਿੰਡਾਂ ਵਿੱਚ ਵੋਟਾਂ ਮੰਗਣ ਆਉਣ ਵਾਲੇ ਆਪ ਉਮੀਦਵਾਰ ਤੇ ਆਗੂਆਂ ਦਾ ਸਖਤ ਵਿਰੋਧ ਕੀਤਾ ਜਾਵੇਗਾ,,