ਮੋਰਿੰਡਾ: ਮੋਰਿੰਡਾ ਅਨਾਜ ਮੰਡੀ ਵਿੱਚ ਝੋਨੇ ਦੇ ਖਰੀਦ ਸੀਜ਼ਨ ਦੀ ਸ਼ੁਰੂਆਤ, ਪਾਠ ਦੇ ਭੋਗ ਪਾ ਕੇ ਕੀਤੀ ਅਰਦਾਸ
ਮੋਰਿੰਡਾ ਦੀ ਅਨਾਜ ਮੰਡੀ ਵਿੱਚ ਝੋਨੇ ਦੇ ਖਰੀਦ ਸੀਜ਼ਨ ਦੀ ਸੁਚੱਜੀ ਸ਼ੁਰੂਆਤ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ ਅਤੇ ਸੀਜ਼ਨ ਦੇ ਸ਼ਾਂਤੀਪੂਰਨ ਚੱਲਣ ਦੀ ਕਾਮਨਾ ਕੀਤੀ।