ਅੰਮ੍ਰਿਤਸਰ 2: ਵਿਜੇ ਨਗਰ ਤੋਂ ਚਾਰ ਮਹੀਨੇ ਪਹਿਲਾ ਕੈਨੇਡਾ ਗਏ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਭਾਰਤ ਵਾਪਸ ਲਿਆਉਣ ਦੀ ਕੀਤੀ ਮੰਗ
ਅੰਮ੍ਰਿਤਸਰ ਦੇ ਵਿਜੇ ਨਗਰ ਇਲਾਕੇ ਤੋਂ ਚਾਰ ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਉਸਦੇ ਪਰਿਵਾਰਿਕ ਮੈਂਬਰਾਂ ਨੇ ਵਿਜੇ ਨਗਰ ਇਲਾਕੇ ਵਿੱਚ ਪ੍ਰੈਸ ਕਾਨਫਰੰਸ ਕਰਕੇ ਨੌਜਵਾਨ ਦੀ ਡੈਡ ਬੋਡੀ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਛੇ ਮਈ ਨੂੰ ਜਾਣਕਾਰੀ ਮਿਲੀ ਸੀ ਕਿ ਉਹਨਾਂ ਦੇ ਨੌਜਵਾਨ ਪੁੱਤ ਦੀ ਮੌਤ ਹੋ ਗਈ ਜੋ ਕਿ ਸਟਡੀ ਵੀਜੇ ਤੇ ਬਾਹਰ ਗਿਆ ਸੀ।