ਖੰਨਾ: ਮਾਜਰੀ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ, ਪਿਆਜ਼ ਦੇ ਨਿਰਯਾਤ ਉਪਰ ਤੁਰੰਤ ਪਾਬੰਦੀ ਲਗਾਉਣ ਦੀ ਮੰਗ
ਇਹ ਮੀਟਿੰਗ ਬਾਅਦ ਦੁਪਹਿਰ ਕਰੀਬ 3 ਵਜੇ ਜਿਲ੍ਹਾ ਮੀਤ ਪ੍ਰਧਾਨ ਅੰਮ੍ਰਿਤ ਸਿੰਘ ਬੈਨੀਪਾਲ ਨੇ ਕੀਤੀ। ਮੀਟਿੰਗ ਦੌਰਾਨ ਪਿਆਜ਼ ਦੇ ਨਿਰਯਾਤ ਉਪਰ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ। ਬੈਨੀਪਾਲ ਨੇ ਕਿਹਾ ਕਿ ਕਿਸਾਨ ਤੋਂ ਢਾਈ ਰੁਪਏ ਕਿੱਲੋ ਪਿਆਜ਼ ਲੈ ਕੇ ਦੁਬਈ ਭੇਜ ਕੇ 120 ਰੁਪਏ ਕਿੱਲੋ ਵੇਚਿਆ ਜਾ ਰਿਹਾ ਹੈ। ਵਪਾਰੀਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਨਿਰਯਾਤ ਨਾਲ ਪਿਆਜ਼ ਦੇ ਰੇਟ ਵੀ ਵਧੇ ਹਨ। ਆਮ ਲੋਕਾਂ ਦੀਆਂ ਜੇਬਾਂ ਉਪਰ ਡਾਕਾ ਮਾਰਿਆ ਜਾ ਰਿਹਾ ਹੈ।