*ਸ੍ਰੀ ਕੁਲਦੀਪ ਸਿੰਘ ਚਾਹਲ, ਆਈਪੀਐਸ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੇ ਅਹੁਦਾ ਸੰਭਾਲਣ ਉਪਰੰਤ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ*
*ਅੰਮ੍ਰਿਤਸਰ/26 ਨਵੰਬਰ*
ਸ੍ਰੀ ਕੁਲਦੀਪ ਸਿੰਘ ਚਾਹਲ, ਆਈਪੀਐਸ, (DIG)ਵੱਲੋਂ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਵਜੋਂ ਆਪਣਾ ਕਾਰਜਭਾਰ ਸੰਭਾਲਣ ਉਪਰੰਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਉਪਰੰਤ ਉਨ੍ਹਾਂ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ, ਸ਼ਹਿਰ ਦੀ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਦੀ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਵਿਸ਼ਵ ਭਰ ਵਿੱਚ ਵਿਲੱਖਣ ਹੈ। ਇਸ ਪਵਿੱਤਰ ਸ਼ਹਿਰ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਸ਼ਹਿਰ ਦੀ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਦਾ ਸੰਕਲਪ ਪ੍ਰਗਟਾਇਆ।
ਇਸ ਮੌਕੇ ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।
Amritsar 2, Amritsar | Nov 26, 2026