ਮੁਕਤਸਰ: ਆਸ਼ੀਰਵਾਦ ਸਕੀਮ ਤਹਿਤ ਜਾਰੀ ਕੀਤੇ 12.99 ਕਰੋੜ ਰੁਪਏ : ਡਾ.ਬਲਜੀਤ ਕੋਰ ਕੈਬਨਿਟ ਮੰਤਰੀ
ਸ਼੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 2549 ਲਾਭਪਾਤਰੀਆਂ ਨੂੰ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਲੋਕ ਸੰਪਰਕ ਅਧਿਕਾਰੀ ਵੱਲੋਂ ਸ਼ਾਮ 4 ਵਜੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦਿੱਤੀ ਗਈ।