ਮਲੇਰਕੋਟਲਾ: ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਵੱਖੋ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਹਦਾਇਤ ਤੇ ਕਿਹਾ ਨਹੀਂ ਹੋਵੇਗੀ ਕਾਰਵਾਈ।
ਮਾਨਯੋਗ ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨੂੰ ਪਰਾਲੀ ਅੱਗ ਨਾ ਲਗਾਉਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਜਿਸ ਨੂੰ ਲੈ ਕੇ ਲਗਾਤਾਰ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸਖਤੀ ਦਿਖਾਈ ਦਿੱਤੀ ਜਾ ਰਹੀ ਹੈ। ਇਸ ਦੇ ਚਲਦਿਆਂ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਵੱਖੋ ਵੱਖ ਪਿੰਡ ਮਦੇਵੀ ਚੌਂਦਾ ਕਿਸਾਨਾਂ ਨੂੰ ਮਿਲ ਕੇ ਉਹਨਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਤੇ ਅਪੀਲ ਕੀਤੀ ਜਾ ਰਹੀ ਹੈ ਕਿ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ।