ਅੰਮ੍ਰਿਤਸਰ 2: ਅਜਨਾਲਾ ਦਾਣਾ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਵਿਧਾਇਕ ਕੁਲਦੀਪ ਧਾਲੀਵਾਲ ਨੇ ਕੀਤੀ ਸ਼ੁਰੂਆਤ
ਅਜਨਾਲਾ ਦੀ ਦਾਣਾ ਮੰਡੀ ਵਿੱਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀ ਵਿੱਚ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਫਸਲ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ।